ੴ ਵਾਹਿਗੁਰੂ ਜੀ ਕੀ ਫਤਹ ॥
ਪਾਤਿਸਾਹੀ ੧੦ ॥
ਕਬਿਯੋ ਬਾਚ ਬੇਨਤੀ ॥
ਚੌਪਈ ॥
ਹਮਰੀ ਕਰੋ ਹਾਥ ਦੈ ਰੱਛਾ ॥ ਪੂਰਨ ਹੋਇ ਚਿਤ ਕੀ ਇੱਛਾ ॥ ਤਵ ਚਰਨਨ ਮਨ ਰਹੈ ਹਮਾਰਾ ॥ ਅਪਨਾ ਜਾਨ ਕਰੋ ਪ੍ਰਤਿਪਾਰਾ ॥੩੭੭॥
ਹਮਰੇ ਦੁਸਟ ਸਭੈ ਤੁਮ ਘਾਵਹੁ ॥ ਆਪੁ ਹਾਥ ਦੈ ਮੋਹਿ ਬਚਾਵਹੁ ॥ ਸੁਖੀ ਬਸੈ ਮੋਰੋ ਪਰਿਵਾਰਾ ॥ ਸੇਵਕ ਸਿੱਖ ਸਭੈ ਕਰਤਾਰਾ ॥੩੭੮॥
ਮੋ ਰੱਛਾ ਨਿਜ ਕਰ ਦੈ ਕਰਿਯੈ ॥ ਸਭ ਬੈਰਨ ਕੋ ਆਜ ਸੰਘਰਿਯੈ ॥ ਪੂਰਨ ਹੋਇ ਹਮਾਰੀ ਆਸਾ ॥ ਤੋਰ ਭਜਨ ਕੀ ਰਹੈ ਪਿਆਸਾ ॥੩੭੯॥
ਤੁਮਹਿ ਛਾਡਿ ਕੋਈ ਅਵਰ ਨ ਧਿਯਾਊਂ ॥ ਜੋ ਬਰ ਚਹੋਂ ਸੁ ਤੁਮ ਤੇ ਪਾਊਂ ॥ ਸੇਵਕ ਸਿੱਖ ਹਮਾਰੇ ਤਾਰੀਅਹਿ ॥ ਚੁਨਿ ਚੁਨਿ ਸਤ੍ਰ ਹਮਾਰੇ ਮਾਰੀਅਹਿ ॥੩੮੦॥
ਆਪ ਹਾਥ ਦੈ ਮੁਝੈ ਉਬਰਿਯੈ ॥ ਮਰਨ ਕਾਲ ਕਾ ਤ੍ਰਾਸ ਨਿਵਰਿਯੈ ॥ ਹੂਜੋ ਸਦਾ ਹਮਾਰੇ ਪੱਛਾ ॥ ਸ੍ਰੀ ਅਸਿਧੁਜ ਜੂ ਕਰਿਯਹੁ ਰੱਛਾ ॥੩੮੧॥
ਰਾਖਿ ਲੇਹੁ ਮੁਹਿ ਰਾਖਨਹਾਰੇ ॥ ਸਾਹਿਬ ਸੰਤ ਸਹਾਇ ਪਿਯਾਰੇ ॥ ਦੀਨ ਬੰਧੁ ਦੁਸਟਨ ਕੇ ਹੰਤਾ ॥ ਤੁਮ ਹੋ ਪੁਰੀ ਚਤੁਰਦਸ ਕੰਤਾ ॥੩੮੨॥
ਕਾਲ ਪਾਇ ਬ੍ਰਹਮਾ ਬਪੁ ਧਰਾ ॥ ਕਾਲ ਪਾਇ ਸਿਵ ਜੂ ਅਵਤਰਾ ॥ ਕਾਲ ਪਾਇ ਕਰ ਬਿਸਨੁ ਪ੍ਰਕਾਸਾ ॥ ਸਕਲ ਕਾਲ ਕਾ ਕੀਆ ਤਮਾਸਾ ॥੩੮੩॥
ਜਵਨ ਕਾਲ ਜੋਗੀ ਸਿਵ ਕੀਓ ॥ ਬੇਦ ਰਾਜ ਬ੍ਰਹਮਾ ਜੂ ਥੀਓ ॥ ਜਵਨ ਕਾਲ ਸਭ ਲੋਕ ਸਵਾਰਾ ॥ ਨਮਸਕਾਰ ਹੈ ਤਾਹਿ ਹਮਾਰਾ ॥੩੮੪॥
ਜਵਨ ਕਾਲ ਸਭ ਜਗਤ ਬਨਾਯੋ ॥ ਦੇਵ ਦੈਤ ਜੱਛਨ ਉਪਜਾਯੋ ॥ ਆਦਿ ਅੰਤਿ ਏਕੈ ਅਵਤਾਰਾ ॥ ਸੋਈ ਗੁਰੂ ਸਮਝਿਯਹੁ ਹਮਾਰਾ ॥੩੮੫॥