ਸ੍ਰੀ ਵਾਹਿਗੁਰੂ ਜੀ ਕੀ ਫਤਹ ॥
ਜਾਪੁ ॥
ਸ੍ਰੀ ਮੁਖਵਾਕ ਪਾਤਸਾਹੀ ੧੦ ॥
ਛਪੈ ਛੰਦ ॥ ਤ੍ਵਪ੍ਰਸਾਦਿ ॥ ਚਕ੍ਰ ਚਿਹਨ ਅਰੁ ਬਰਨ ਜਾਤਿ ਅਰੁ ਪਾਤਿ ਨਹਿਨ ਜਿਹ ॥ ਰੂਪ ਰੰਗ ਅਰੁ ਰੇਖ ਭੇਖ ਕੋਊ ਕਹਿ ਨ ਸਕਤਿ ਕਿਹ ॥ ਅਚਲ ਮੂਰਤਿ ਅਨਭਵ ਪ੍ਰਕਾਸ ਅਮਿਤੋਜ ਕਹਿਜੈ ॥
ਕੋਟਿ ਇੰਦ੍ਰ ਇੰਦ੍ਰਾਣਿ ਸਾਹੁ ਸਾਹਾਣਿ ਗਣਿਜੈ ॥ ਤ੍ਰਿਭਵਣ ਮਹੀਪ ਸੁਰ ਨਰ ਅਸੁਰ ਨੇਤਿ ਨੇਤਿ ਬਨ ਤ੍ਰਿਣ ਕਹਤ ॥ ਤ੍ਵ ਸਰਬ ਨਾਮ ਕਥੈ ਕਵਨ ਕਰਮ ਨਾਮ ਬਰਣਤ ਸੁਮਤਿ ॥੧॥
ਭੁਜੰਗ ਪ੍ਰਯਾਤ ਛੰਦ ॥ ਨਮਸਤ੍ਵੰ ਅਕਾਲੇ ॥ ਨਮਸਤ੍ਵੰ ਕ੍ਰਿਪਾਲੇ ॥ ਨਮਸਤ੍ਵੰ ਅਰੂਪੇ ॥ ਨਮਸਤ੍ਵੰ ਅਨੂਪੇ ॥੧॥੨॥
ਨਮਸਤੰ ਅਭੇਖੇ ॥ ਨਮਸਤੰ ਅਲੇਖੇ ॥ ਨਮਸਤੰ ਅਕਾਏ ॥ ਨਮਸਤੰ ਅਜਾਏ ॥੨॥੩॥
ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥ ਨਮਸਤੰ ਅਨਾਮੇ ॥ ਨਮਸਤੰ ਅਠਾਮੇ ॥੩॥੪॥
ਨਮਸਤੰ ਅਕਰਮੰ ॥ ਨਮਸਤੰ ਅਧਰਮੰ ॥ ਨਮਸਤੰ ਅਨਾਮੰ ॥ ਨਮਸਤੰ ਅਧਾਮੰ ॥੪॥੫॥
ਨਮਸਤੰ ਅਜੀਤੇ ॥ ਨਮਸਤੰ ਅਭੀਤੇ ॥ ਨਮਸਤੰ ਅਬਾਹੇ ॥ ਨਮਸਤੰ ਅਢਾਹੇ ॥੫॥੬॥
ਨਮਸਤੰ ਅਨੀਲੇ ॥ ਨਮਸਤੰ ਅਨਾਦੇ ॥ ਨਮਸਤੰ ਅਛੇਦੇ ॥ ਨਮਸਤੰ ਅਗਾਧੇ ॥੬॥੭॥
ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥ ਨਮਸਤੰ ਉਦਾਰੇ ॥ ਨਮਸਤੰ ਅਪਾਰੇ ॥੭॥੮॥