ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥ ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥ ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥ ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੩੦ ॥
ਆਸਣੁ ਲੋਇ ਲੋਇ ਭੰਡਾਰ ॥ ਜੋ ਕਿਛੁ ਪਾਇਆ ਸੁ ਏਕਾ ਵਾਰ ॥ ਕਰਿ ਕਰਿ ਵੇਖੈ ਸਿਰਜਣਹਾਰੁ ॥ ਨਾਨਕ ਸਚੇ ਕੀ ਸਾਚੀ ਕਾਰ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੩੧ ॥
ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥ ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥ ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥ ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥ ੩੨ ॥
ਆਖਣਿ ਜੋਰੁ ਚੁਪੈ ਨਹ ਜੋਰੁ ॥ ਜੋਰੁ ਨ ਮੰਗਣਿ ਦੇਣਿ ਨ ਜੋਰੁ ॥ ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥ ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥ ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥ ਜੋਰੁ ਨ ਜੁਗਤੀ ਛੁਟੈ ਸੰਸਾਰੁ ॥ ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥ ਨਾਨਕ ਉਤਮੁ ਨੀਚੁ ਨ ਕੋਇ ॥ ੩੩ ॥