ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥ਕਰਿ ਸਾਧੂ ਅੰਜੁਲੀ ਪੁਨੁ ਵਡਾ ਹੇ ॥ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥
ਸਾਕਤ ਹਰਿ ਰਸ ਸਾਦੁ ਨ ਜਾਣਿਆ ਤਿਨ ਅੰਤਰਿ ਹਉਮੈ ਕੰਡਾ ਹੇ ॥ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥
ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੪॥ਰਾਗੁ ਗਉੜੀ ਪੂਰਬੀ ਮਹਲਾ ੫ ॥ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥
ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥ਅਉਧ ਘਟੈ ਦਿਨਸੁ ਰੈਣਾਰੇ ॥ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ॥
ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥੨॥ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ਨਾਨਕ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੫॥