ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥ ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥ ਰਾਗੁ ਗੂਜਰੀ ਮਹਲਾ ੫ ॥ ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥ ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥
ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥ ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥ ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥ ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥
ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥ ਰਾਗੁ ਆਸਾ ਮਹਲਾ ੪ ਸੋ ਪੁਰਖੁ ੴ ਸਤਿਗੁਰ ਪ੍ਰਸਾਦਿ ॥ ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥ ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥
ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥ ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥ ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥ ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥ ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥ ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥