Share
of

ਮਾਝ ਮਹਲਾ ੫ ਚਉਪਦੇ ਘਰੁ ੧ ॥

ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥ ਬਿਲਪ ਕਰੇ ਚਾਤ੍ਰਿਕ ਕੀ ਨਿਆਈ ॥ ਤ੍ਰਿਖਾ ਨ ਉਤਰੈ ਸਾਂਤਿ ਨ ਆਵੈ ਬਿਨੁ ਦਰਸਨ ਸੰਤ ਪਿਆਰੇ ਜੀਉ ॥੧॥ ਹਉ ਘੋਲੀ ਜੀਉ ਘੋਲਿ ਘੁਮਾਈ ਗੁਰ ਦਰਸਨ ਸੰਤ ਪਿਆਰੇ ਜੀਉ ॥੧॥ ਰਹਾਉ ॥ ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ ॥ ਚਿਰੁ ਹੋਆ ਦੇਖੇ ਸਾਰਿੰਗਪਾਣੀ ॥ ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥੨॥ ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ ॥੧॥ ਰਹਾਉ ॥

ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥ ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ ॥ ਮੋਹਿ ਰੈਣਿ ਨ ਵਿਹਾਵੈ ਨੀਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥੩॥ ਹਉ ਘੋਲੀ ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ ॥੧॥ ਰਹਾਉ ॥ ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥ ਪ੍ਰਭੁ ਅਬਿਨਾਸੀ ਘਰ ਮਹਿ ਪਾਇਆ ॥ ਸੇਵ ਕਰੀ ਪਲੁ ਚਸਾ ਨ ਵਿਛੁੜਾ ਜਨ ਨਾਨਕ ਦਾਸ ਤੁਮਾਰੇ ਜੀਉ ॥੪॥ ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ ਦਾਸ ਤੁਮਾਰੇ ਜੀਉ ॥ ਰਹਾਉ ॥੧॥੮॥

ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥

ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

ਤਿਲੰਗ ਮਹਲਾ ੧ ਘਰੁ ੩
ੴ ਸਤਿਗੁਰ ਪ੍ਰਸਾਦਿ ॥

ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥

ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥

ਤਿਲੰਗ ਮਃ ੧ ॥

ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥

ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥

ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥

ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥

ਸੂਹੀ ਮਹਲਾ ੧ ॥

ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥

ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥

ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਬਿਲਾਵਲੁ ਮਹਲਾ ੧ ਚਉਪਦੇ ਘਰੁ ੧ ॥

ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥ ਜੋ ਤੂ ਦੇਹਿ ਸੁ ਕਹਾ ਸੁਆਮੀ ਮੈ ਮੂਰਖ ਕਹਣੁ ਨ ਜਾਈ ॥੧॥ ਤੇਰੇ ਗੁਣ ਗਾਵਾ ਦੇਹਿ ਬੁਝਾਈ ॥ ਜੈਸੇ ਸਚ ਮਹਿ ਰਹਉ ਰਜਾਈ ॥੧॥ ਰਹਾਉ ॥ ਜੋ ਕਿਛੁ ਹੋਆ ਸਭੁ ਕਿਛੁ ਤੁਝ ਤੇ ਤੇਰੀ ਸਭ ਅਸਨਾਈ ॥ ਤੇਰਾ ਅੰਤੁ ਨ ਜਾਣਾ ਮੇਰੇ ਸਾਹਿਬ ਮੈ ਅੰਧੁਲੇ ਕਿਆ ਚਤੁਰਾਈ ॥੨॥

ਕਿਆ ਹਉ ਕਥੀ ਕਥੇ ਕਥਿ ਦੇਖਾ ਮੈ ਅਕਥੁ ਨ ਕਥਨਾ ਜਾਈ ॥ ਜੋ ਤੁਧੁ ਭਾਵੈ ਸੋਈ ਆਖਾ ਤਿਲੁ ਤੇਰੀ ਵਡਿਆਈ ॥੩॥ ਏਤੇ ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ॥ ਭਗਤਿ ਹੀਣੁ ਨਾਨਕੁ ਜੇ ਹੋਇਗਾ ਤਾ ਖਸਮੈ ਨਾਉ ਨ ਜਾਈ ॥੪॥੧॥

ਬਿਲਾਵਲੁ ਮਹਲਾ ੧ ॥

ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥ ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ ਕਉਣੁ ਜਾਣੈ ਪੀਰ ਪਰਾਈ ॥ ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥

ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਹ੍ਹਾਰੀ ॥੨॥ ਸਿਖ ਮਤਿ ਸਭ ਬੁਧਿ ਤੁਮ੍ਹ੍ਹਾਰੀ ਮੰਦਿਰ ਛਾਵਾ ਤੇਰੇ ॥ ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥ ਜੀਅ ਜੰਤ ਸਭਿ ਸਰਣਿ ਤੁਮ੍ਹ੍ਹਾਰੀ ਸਰਬ ਚਿੰਤ ਤੁਧੁ ਪਾਸੇ ॥ ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥