ਦਾਨਵ ਦੇਵ ਫਨਿੰਦ ਨਿਸਾਚਰ ਭੂਤ ਭਵਿੱਖ ਭਵਾਨ ਜਪੈਂਗੇ ॥ ਜੀਵ ਜਿਤੇ ਜਲ ਮੈ ਥਲ ਮੈ ਪਲ ਹੀ ਪਲ ਮੈ ਸਭ ਥਾਪ ਥਪੈਂਗੇ ॥ ਪੁੰਨ ਪ੍ਰਤਾਪਨ ਬਾਢ ਜੈਤ ਧੁਨ ਪਾਪਨ ਕੇ ਬਹੁ ਪੁੰਜ ਖਪੈਂਗੇ ॥ ਸਾਧ ਸਮੂਹ ਪ੍ਰਸੰਨ ਫਿਰੈਂ ਜਗ ਸਤ੍ਰ ਸਭੈ ਅਵਲੋਕ ਚਪੈਂਗੇ ॥੭॥
ਮਾਨਵ ਇੰਦ੍ਰ ਗਜਿੰਦ੍ਰ ਨਰਾਧਪ ਜੌਨ ਤ੍ਰਿਲੋਕ ਕੋ ਰਾਜ ਕਰੈਂਗੇ ॥ ਕੋਟਿ ਇਸਨਾਨ ਗਜਾਦਿਕ ਦਾਨ ਅਨੇਕ ਸੁਅੰਬਰ ਸਾਜ ਬਰੈਂਗੇ ॥ ਬ੍ਰਹਮ ਮਹੇਸਰ ਬਿਸਨ ਸਚੀਪਿਤ ਅੰਤ ਫਸੇ ਜਮ ਫਾਸਿ ਪਰੈਂਗੇ ॥ ਜੇ ਨਰ ਸ੍ਰੀ ਪਤਿ ਕੇ ਪ੍ਰਸ ਹੈਂ ਪਗ ਤੇ ਨਰ ਫੇਰ ਨ ਦੇਹ ਧਰੈਂਗੇ ॥੮॥
ਕਹਾ ਭਯੋ ਜੋ ਦੋਉ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧਿਆਨ ਲਗਾਇਓ ॥ ਨ੍ਹਾਤ ਫਿਰਿਓ ਲੀਏ ਸਾਤ ਸਮੁਦ੍ਰਨਿ ਲੋਕ ਗਯੋ ਪਰਲੋਕ ਗਵਾਇਓ ॥ ਬਾਸ ਕੀਓ ਬਿਖਿਆਨ ਸੋ ਬੈਠ ਕੈ ਐਸੇ ਹੀ ਐਸੇ ਸੁ ਬੈਸ ਬਿਤਾਇਓ ॥ ਸਾਚੁ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭ ਪਾਇਓ ॥੯॥
ਕਾਹੂ ਲੈ ਪਾਹਨ ਪੂਜ ਧਰਯੋ ਸਿਰ ਕਾਹੂ ਲੈ ਲਿੰਗ ਗਰੇ ਲਟਕਾਇਓ ॥ ਕਾਹੂ ਲਖਿਓ ਹਰਿ ਅਵਾਚੀ ਦਿਸਾ ਮਹਿ ਕਾਹੂ ਪਛਾਹ ਕੋ ਸੀਸੁ ਨਿਵਾਇਓ ॥ ਕੋਉ ਬੁਤਾਨ ਕੋ ਪੂਜਤ ਹੈ ਪਸੁ ਕੋਉ ਮ੍ਰਿਤਾਨ ਕੋ ਪੂਜਨ ਧਾਇਓ ॥ ਕੂਰ ਕ੍ਰਿਆ ਉਰਿਝਓ ਸਭ ਹੀ ਜਗ ਸ੍ਰੀ ਭਗਵਾਨ ਕੋ ਭੇਦੁ ਨ ਪਾਇਓ ॥੧੦॥