Share

Daily Hukumnama

Daily Hukumnama

The Daily Hukamnama is a tradition in Sikhism to read a Shabad (passage) from the Sri Guru Granth Sahib, the Sikh holy scripture. Sikhs consider the passage as the divine "command of the Guru" for the day. Hukams are taken as guidance in specific situations or answers to questions. The Daily Hukamnama is direct from the Harmandir Sahib (Golden Temple) in Amritsar, India, the holiest temple of the Sikhs. The new Hukamnama is usually available between 4am-6am IST (Indian Standard Time).

27 - 7 - 2024

27 - 7 - 2024

ju~go jug A~tl

sRI gurU gRMQ swihb jI dw
s~cKMf sRI hirmMdr swihb qoN AwieAw

A~j dw Purmwn

ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥

ਅਰਥ: ਹੇ ਭਾਈ! ਜਿਸ ਭੀ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ, ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ । ਗੋਬਿੰਦ ਦਾ ਨਾਮ ਸਿਮਰ ਕੇ (ਉਸ ਦੇ ਅੰਦਰ) ਸੁਖ ਹੀ ਸੁਖ ਬਣ ਗਿਆ ।੧।ਰਹਾਉ। ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ (ਇਹਨਾਂ ਨੂੰ) ਸੁਖੀ ਭੀ ਉਸ ਨੇ ਆਪ ਹੀ ਕੀਤਾ ਹੈ (ਸੁਖੀ ਕਰਨ ਵਾਲਾ ਭੀ ਆਪ ਹੀ ਹੈ) । ਪ੍ਰਭੂ ਦੀ ਭਗਤੀ ਕਰਨ ਵਾਲਿਆਂ ਨੂੰ ਇਹੀ ਸਦਾ ਕਾਇਮ ਰਹਿਣ ਵਾਲਾ ਸਹਾਰਾ ਹੈ । ਹੇ ਭਾਈ! ਪ੍ਰਭੂ ਆਪਣੇ ਸੇਵਕਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ । ਭਗਤ ਉਸ ਪ੍ਰਭੂ ਉਤੇ ਹੀ ਭਰੋਸਾ ਰੱਖਦੇ ਹਨ, ਜੋ ਸਾਰੇ ਡਰਾਂ ਦਾ ਨਾਸ ਕਰਨ ਵਾਲਾ ਹੈ ।੧। (ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਪ੍ਰਭੂ ਉਸ ਦਾ) ਬੁਰਾ ਚਿਤਵਨ ਵਾਲੇ ਵੈਰੀਆਂ ਨੂੰ ਚੁਣ ਕੇ ਕੱਢ ਦੇਂਦਾ ਹੈ (ਉਹਨਾਂ ਦੀ ਸਗੋਂ ਸੇਵਕ ਨਾਲ) ਪਿਆਰ ਦੀ ਸਾਂਝ ਬਣ ਜਾਂਦੀ ਹੈ (ਉਹਨਾਂ ਦੇ ਅੰਦਰੋਂ ਉਸ ਸੇਵਕ ਵਾਸਤੇ) ਵੈਰ ਭਾਵ ਮਿਟ ਜਾਂਦਾ ਹੈ । ਹੇ ਨਾਨਕ! ਸੇਵਕ ਦੇ ਹਿਰਦੇ ਵਿਚ ਸੁਖ ਆਤਮਕ ਅਡੋਲਤਾ ਅਤੇ ਬਹੁਤ ਆਨੰਦ ਬਣੇ ਰਹਿੰਦੇ ਹਨ । ਸੇਵਕ ਪਰਮਾਤਮਾ ਦੇ ਗੁਣ ਉਚਾਰ ਉਚਾਰ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਿੰਦਾ ਹੈ ।੨।੨੬।੧੧੨।

Meaning: Meditating in remembrance on the Lord of the Universe, I am emancipated. Suffering is eradicated, and true peace has come, meditating on the Inner-knower, the Searcher of hearts. || 1 || Pause || All beings belong to Him He makes them happy. He is the true power of His humble devotees. He Himself saves and protects His slaves, who believe in their Creator, the Destroyer of fear. || 1 || I have found friendship, and hatred has been eradicated; the Lord has rooted out the enemies and villains. Nanak has been blessed with celestial peace and poise and total bliss; chanting the Glorious Praises of the Lord, he lives. || 2 || 26 || 112 ||